ਖੇਤੀ ਕਾਨੂੰਨਾਂ ਖਿਲਾਫ ਕਿਸਾਨ ਆਗੂਆਂ ਨੇ ਕੀਤਾ ਮਹਾਂਰੈਲੀ ਦਾ ਐਲਾਨ - ਕਿਸਾਨ ਖੇਤ ਮਜ਼ਦੂਰ ਯੂਨੀਅਨ
ਬਠਿੰਡਾ:ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਜਿਥੇ ਦਿੱਲੀ ਵਿਖੇ ਕਿਸਾਨੀ ਸੰਘਰਸ਼ ਜਾਰੀ ਹੈ, ਉਤੇ ਪੰਜਾਬ 'ਚ ਬਠਿੰਡਾ 'ਚ ਬੀਕੇਯੂ ਉਗਰਾਹਾਂ ਤੇ ਕਿਸਾਨ ਖੇਤ ਮਜ਼ਦੂਰ ਯੂਨੀਅਨ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਮਹਾਰੈਲੀ ਦਾ ਐਲਾਨ ਕੀਤਾ ਗਿਆ ਹੈ। ਇਸ ਬਾਰੇ ਦੱਸਦੇ ਹੋਏ ਕਿਸਾਨ ਆਗੂਆਂ ਨੇ ਕਿਹਾ 21 ਫਰਵਰੀ ਨੂੰ ਬਰਨਾਲਾ ਦੀ ਅਨਾਜ ਮੰਡੀ ਵਿਖੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਮਹਾਰੈਲੀ ਆਯੋਜਿਤ ਕੀਤੀ ਜਾਵੇਗੀ। ਇਸ 'ਚ ਕਿਸਾਨਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਮਜ਼ਦੂਰ, ਔਰਤਾਂ, ਆੜਤੀ ਤੇ ਵਪਾਰੀ ਵਰਗ ਦੇ ਲੋਕ ਸ਼ਾਮਲ ਹੋਣਗੇ। ਇਸ ਰੈਲੀ ਦੌਰਾਨ ਲੋਕਾਂ ਕਿਸਾਨੀ ਸੰਘਰਸ਼ ਲਈ ਲਾਮਬੰਦ ਕੀਤਾ ਜਾਵੇਗਾ ਤਾਂ ਜੋਂ ਕੇਂਦਰ ਸਰਕਾਰ 'ਤੇ ਖੇਤੀ ਕਾਨੂੰਨ ਰੱਦ ਕਰਨ ਦਾ ਦਬਾਅ ਪਾਇਆ ਜਾ ਸਕੇ।