ਕਿਸਾਨ ਆਗੂਆਂ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਕੀਤੀ ਮੀਟਿੰਗ - ਕਿਸਾਨ ਵਿਰੋਧੀ ਆਰਡੀਨੈਂਸਾਂ
ਹੁਸ਼ਿਆਰਪੁਰ: ਸ਼ਹਿਰ ਦੇ ਗੁਰਦੁਆਰਾ ਜਾਹਰਾ ਜਹੂਰ ਪੁਰਹੀਰਾਂ ਵਿਖੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਹੰਗਾਮੀ ਮੀਟਿੰਗ ਕੀਤੀ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਖੇਤੀ ਆਰਡੀਨੈਂਸਾਂ ਨੂੰ ਲਿਆ ਕੇ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸਾ ਨੂੰ ਰੱਦ ਕਰਵਾਉਣ ਲਈ 15 ਸਤੰਬਰ ਨੂੰ ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਫਗਵਾੜਾ ਵਿਖੇ ਵੱਡੇ ਪੱਧਰ ਉੱਤੇ ਧਰਨਾ ਦੇ ਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।