ਕਿਸਾਨ ਆਗੂਆਂ ਵੱਲੋਂ ਫਿਰ ਤੋਂ ਸ਼ਵੇਤ ਮਲਿਕ ਦਾ ਘਿਰਾਓ - ਖੇਤੀ ਕਾਨੂੰਨਾਂ ਨੂੰ ਰੱਦ
ਅੰਮ੍ਰਿਤਸਰ : ਸ਼ਨੀਵਾਰ ਨੂੰ ਸ਼ਵੇਤ ਮਲਿਕ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਉਣ ਲਈ ਪਹੁੰਚੇ ਪਰ ਕਿਸਾਨ ਆਗੂਆਂ ਨੇ ਉਨ੍ਹਾਂ ਦਾ ਵਿਰੋਧ ਕੀਤਾ। ਕਿਸਾਨ ਆਗੂ ਬਚਿੱਤਰ ਸਿੰਘ ਨੇ ਕਿਹਾ ਕਿ ਲਗਾਤਾਰ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਖ਼ਿਲਾਫ਼ ਵਿਰੋਧ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਦੀ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।