ਨਾਜਾਇਜ਼ ਪਰਚੇ ਜਲਦ ਹੋਣ ਰੱਦ, ਨਹੀਂ ਤਾਂ ਸੰਘਰਸ਼ ਹੋਵੇਗਾ ਹੋਰ ਤੇਜ਼- ਕਿਸਾਨ ਆਗੂ - ਸੰਘਰਸ਼
ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਲੀ ਵਿਖੇ ਪ੍ਰਦਰਸ਼ਨ ਲਗਾਤਾਰ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਜਿਲ੍ਹੇ ’ਚ ਕਿਸਾਨਾਂ ’ਤੇ ਦਰਜ ਹੋਏ ਪਰਚਿਆਂ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ’ਤੇ ਸਰਕਾਰ ਦੁਆਰਾ ਨਾਜਾਇਜ਼ ਪਰਚੇ ਦਰਜ ਕੀਤੇ ਗਏ ਹਨ ਜਿਸ ਕਾਰਨ ਉਨ੍ਹਾਂ ਨੇ ਕਿਸਾਨਾਂ ’ਤੇ ਹੋਏ ਪਰਚਿਆਂ ਨੂੰ ਰੱਦ ਕਰਨ ਦੀ ਮੰਗ ਕੀਤੀ। ਨਾਲ ਹੀ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਵੱਲੋਂ ਸੰਘਰਸ਼ ਚਲਦਾ ਰਹੇਗਾ।