ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਪਿੱਛੇ ਹਟਾਂਗੇ- ਕਿਸਾਨ ਆਗੂ
ਕਿਸਾਨ ਯੂਨੀਅਨ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਕਿਸਾਨਾਂ ਉੱਤੇ ਝੁਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਜਿਸ ਕਾਰਨ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਅਤੇ ਕਿਸਾਨਾਂ ’ਤੇ ਦਰਜ ਝੁਠੇ ਪਰਚੇ ਵਾਪਸ ਲੈਣ ਸਬੰਧੀ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਾਲ ਹੀ ਕਿਸਾਨ ਆਗੂ ਨੇ ਦੀਪ ਸਿੱਧੂ ਬਾਰੇ ਬੋਲਦਿਆਂ ਕਿਹਾ ਕਿ ਸੰਘਰਸ਼ ਦੌਰਾਨ ਵੱਖ-ਵੱਖ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ ਉਨ੍ਹਾਂ ਦੀ ਆਪਣੀ ਸੋਚ ਹੈ। ਪਰ ਸਾਡੇ ਸੰਘਰਸ਼ ਦਾ ਮਕਸਦ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ।