ਭਾਰਤ ਬੰਦ ਸਫ਼ਲ ਕਰਨ ਲਈ ਕਿਸਾਨ ਆਗੂਆਂ ਨੇ ਸੰਭਾਲੀ ਕਮਾਂਡ - bharat band
ਅੰਮ੍ਰਿਤਸਰ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ, ਮਜ਼ਦੂਰਾਂ, ਮੁਲਾਜ਼ਮਾਂ, ਵਿਦਿਆਰਥੀਆਂ, ਨੌਜਵਾਨਾਂ ਸਮੇਤ ਸਭਨਾਂ ਜਮਹੂਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ 8 ਦਸੰਬਰ ਭਾਰਤ ਬੰਦ ਸਫ਼ਲ ਕਰਨ ਲਈ ਭਰਵਾਂ ਸਹਿਯੋਗ ਦੇਣ। ਆਗੂਆਂ ਨੇ ਇਹ ਦਾਅਵਾ ਕੀਤਾ ਹੈ ਕਿ ਇਹ ਸੰਘਰਸ਼ ਸਫਲ ਹੋਵੇਗਾ। ਇਹ ਬੰਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਇਲਾਵਾ ਨਿੱਜੀਕਰਨ ਦੀਆਂ ਨੀਤੀਆਂ ਨੂੰ ਮੋੜਾ ਦੇਣ ਵਿੱਚ ਵੀ ਸਹਾਈ ਹੋਵੇਗਾ। ਜਥੇਬੰਦੀ ਨੇ ਆਗੂ ਟੀਮਾਂ ਨੂੰ ਬੰਦ ਸਫ਼ਲ ਕਰਨ ਦੀ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ।