ਮੋਗਾ 'ਚ ਕਿਸਾਨਾਂ ਨੇ ਭਾਜਪਾ ਆਗੂ ਦੀ ਕੋਠੀ ਘੇਰ ਕੇ ਕੀਤਾ ਪ੍ਰਦਰਸ਼ਨ - farmer protest
ਮੋਗਾ: ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਖੇਤੀ ਤੇ ਕਿਸਾਨੀ ਨਾਲ ਸਬੰਧਤ ਲਿਆਂਦੇ ਗਏ ਤਿੰਨ ਆਰਡੀਨੈਸਾਂ ਵਿਰੁੱਧ ਪੰਜਾਬ ਭਰ ਵਿੱਚ 13 ਕਿਸਾਨ ਜਥੇਬੰਦੀਆਂ ਨੇ ਟਰੈਕਟਰ ਅੰਦੋਲਨ ਕੀਤਾ। ਮੋਗਾ ਵਿੱਚ ਵੀ ਕਿਸਾਨਾਂ ਨੇ ਇਨ੍ਹਾਂ ਆਰਡੀਨੈਸਾਂ ਦਾ ਵਿਰੋਧ ਕਰਦੇ ਹੋਏ ਆਪਣੇ ਟਰੈਕਟਰਾਂ ਨਾਲ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਜਥੇਬੰਦੀਆਂ ਨੇ ਭਾਜਪਾ ਆਗੂ ਤਰਲੋਚਨ ਸਿੰਘ ਦੀ ਕੋਠੀ ਦਾ ਵੀ ਘਿਰਾਓ ਕੀਤਾ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਬਲੌਰ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਹ ਤਿੰਨੇ ਆਰਡੀਨੈਸਾਂ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਕਿਸਾਨਾਂ ਨੇ ਕਿਹਾ ਜਿੰਨਾ ਸਮਾਂ ਸਰਕਾਰ ਇਨ੍ਹਾਂ ਆਰਡੀਨੈਸਾਂ ਨੂੰ ਵਾਪਸ ਨਹੀਂ ਲੈਂਦੀ ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ।