ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ - ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਰੋਸ
ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜੀ ਕਰਦਿਆਂ ਕੇਂਦਰ ਸਰਕਾਰ ਵਲੋਂ ਵਾਅਦਾਖਿਲਾਫ਼ੀ ਦਾ ਕਿਸਾਨਾਂ ਨੇ ਰੋਸ ਜ਼ਾਹਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਸਾਡੇ ਨਾਲ ਵਾਅਦੇ ਕੀਤੇ ਸਨ, ਕੇਂਦਰ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਜੋ ਕਿਸਾਨਾਂ ਉੱਤੇ ਮਾਮਲੇ ਦਰਜ ਹੋਏ, ਉਨ੍ਹਾਂ ਨੂੰ ਰੱਦ ਕਰਨ ਅਤੇ MSP ਲਾਗੂ ਕਰਨ ਦਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਸ਼ਹੀਦਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਨਾ ਦੇਣ ਉੱਤੇ ਪੰਜਾਬ ਸਰਕਾਰ ਵਿਰੁੱਧ ਵੀ ਕਿਸਾਨ ਪ੍ਰਦਰਸ਼ਨਕਾਰੀਆਂ ਦਾ ਗੁੱਸਾ ਫੁੱਟਿਆ ਅਤੇ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।