'ਪੰਜਾਬ ਤੇ ਕੇਂਦਰ ਸਰਕਾਰ ਦੋਵੇਂ ਰਲ ਕੇ ਕਰ ਰਹੀਆਂ ਕਿਸਾਨਾਂ ਦਾ ਸੋਸ਼ਣ' - ਕਿਸਾਨਾਂ ਦਾ ਸੋਸ਼ਣ
ਪਿੰਡ ਚੱਬਾ ਵਿਖੇ ਕਿਸਾਨਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਨਾਲ ਹੀ ਕਿਸਾਨਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਇਕੱ ਪਾਸੇ ਕੇਂਦਰ ਸਰਕਾਰ ਦਿੱਲੀ ਬਾਰਡਰਾਂ ਤੇ ਬੈਠੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਅਤੇ ਨਾ ਹੀ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਲਈ ਜਾ ਰਹੀ ਹੈ। ਦੂਜੇ ਪਾਸੇ ਸੂਬੇ ਚ ਮੰਡੀਆਂ ਚ ਕਿਸਾਨ ਧੱਕੇ ਖਾ ਰਹੇ ਹਨ, ਪੰਜਾਬ ਸਰਕਾਰ ਮੰਡੀਆਂ ਚ ਕਿਸਾਨਾਂ ਦਾ ਸੋਸ਼ਣ ਕਰ ਰਹੀ ਹੈ। ਬਾਰਦਾਨੇ ਦੀ ਕਮੀ ਕਾਰਨ ਫਸਲਾਂ ਮੀਂਹ ਚ ਖਰਾਬ ਹੋ ਰਹੀਆਂ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਸਰਕਾਰਾਂ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।