ਕਣਕ 'ਤੇ ਸੁੰਡੀ ਦੇ ਹਮਲੇ ਨੂੰ ਲੈ ਕੇ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਦਫ਼ਤਰ - mansa farming news
ਮਾਨਸਾ : ਕਿਸਾਨਾਂ ਵੱਲੋਂ ਸਰਕਾਰ ਦੇ ਹੁਕਮਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਨਾ ਸਾੜ ਕੇ ਕਣਕ ਦੀ ਸਿੱਧੀ ਬਿਜਾਈ ਕੀਤੀ ਗਈ ਜਿਸ ਤੋਂ ਬਾਅਦ ਕਿਸਾਨਾਂ ਦੀ ਕਣਕ ਉੱਤੇ ਹੁਣ ਸੁੰਡੀ ਨੇ ਹਮਲਾ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਕਿ ਅਜੇ ਤੱਕ ਖੇਤੀਬਾੜੀ ਵਿਭਾਗ ਦੇ ਕਿਸੇ ਵੀ ਅਧਿਕਾਰੀ ਨੇ ਉਨ੍ਹਾਂ ਦੇ ਖੇਤਾਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ ਜਿਸ ਦੇ ਰੋਸ ਵਜੋਂ ਕਿਸਾਨਾਂ ਨੂੰ ਅੱਜ ਖੇਤੀਬਾੜੀ ਦਫ਼ਤਰ ਦਾ ਘਿਰਾਓ ਕਰਨਾ ਪਿਆ ਹੈ।