ਮੋਗਾ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਆਗੂ ਦੇ ਘਰ ਦੇ ਬਾਹਰ ਧਰਨਾ - farmers protest
ਮੋਗਾ: ਭਾਰਤੀ ਏਕਤਾ ਉਗਰਾਹਾ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਆਗੂ ਦੇ ਘਰ ਦੇ ਬਾਹਰ ਧਰਨਾ ਲਗਾਇਆ ਗਿਆ। ਲਗਾਤਾਰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। 13 ਦਿਨਾਂ ਤੋਂ ਰੇਲ ਰੋਕੋ ਅੰਦੋਲਨ ਚਾਲੂ ਹੈ ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਅਣਮਿੱਥੇ ਸਮੇਂ ਤੱਕ ਚੱਲੇਗਾ। ਕੱਲ ਕਿਸਾਨ ਜਥੇਬੰਦੀਆਂ ਦੇ ਆਗੂ ਕੇਂਦਰ ਸਰਕਾਰ ਨਾਲ ਦਿੱਲੀ 'ਚ ਮੀਟਿੰਗ ਕਰਣਗੇ।