ਚਾਰ ਮਹੀਨੇ ਬਾਅਦ ਦਿੱਲੀ ਧਰਨੇ ਚੋਂ ਘਰ ਪਰਤੇ ਕਿਸਾਨ ਦਾ ਕੀਤਾ ਗਿਆ ਸਨਮਾਨ - ਕਿਸਾਨ ਦਾ ਕੀਤਾ ਗਿਆ ਸਨਮਾਨ
ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। 26 ਨਵੰਬਰ ਤੋਂ ਦਿੱਲੀ ਅੰਦੋਲਨ ਦਾ ਹਿੱਸਾ ਬਣੇ ਪਿੰਡ ਭੈਣੀਬਾਘਾ ਦੇ ਕਿਸਾਨ ਸਿਕੰਦਰ ਸਿੰਘ ਦਾ ਚਾਰ ਮਹੀਨੇ ਬਾਅਦ ਪਿੰਡ ਪਰਤਣ ’ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਵੱਲੋ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਜ਼ਿਲ੍ਹਾ ਸਕੱਤਰ ਜਗਦੇਵ ਸਿੰਘ ਨੇ ਕਿਹਾ ਕਿ ਸਿਕੰਦਰ ਸਿੰਘ ਚਾਰ ਮਹੀਨੇ ਤੋਂ ਦਿੱਲੀ ਧਰਨੇ ਵਿੱਚ ਸ਼ਾਮਲ ਹੈ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਜਾਰੀ ਰਹੇਗਾ ਤੇ ਕਿਸਾਨ ਦਿੱਲੀ ਵੱਲ ਇਸੇ ਤਰ੍ਹਾਂ ਜਾਂਦੇ ਰਹਿਣਗੇ।