ਕਿਸਾਨ ਦਾ ਗੋਲੀਆਂ ਮਾਰ ਕੇ ਕਤਲ - Hoshiarpur
ਹੁਸ਼ਿਆਰਪੁਰ: ਥਾਣਾ ਟਾਂਡਾ ਦੇ ਪਿੰਡ ਨੰਗਲ ਫੀਰਦ ਵਿੱਚ ਕਾਰ ਸਵਾਰਾਂ ਵੱਲੋਂ ਇੱਕ ਕਿਸਾਨ ਨੂੰ ਗੋਲੀਆਂ ਮਾਰ ਕੇ ਮੌਤ (Death) ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੰਗਲ ਫ਼ਰੀਦ ਥਾਣਾ ਟਾਂਡਾ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਇੱਕ ਆਈ- 20 ਕਾਰ ਵਿੱਚ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਜ਼ਖ਼ਮੀ ਹਾਲਤ ਵਿੱਚ ਲੋਕਾਂ ਵੱਲੋਂ ਉਸ ਨੂੰ ਜਲੰਧਰ ਲਿਜਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਸਰਕਾਰੀ ਹਸਪਤਾਲ (hospital) ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਫਿਲਹਾਲ ਪੁਲਿਸ (Police) ਨੇ ਪੀੜਤ ਪਰਿਵਾਰਾਂ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।