ਬਠਿੰਡਾ ’ਚ ਸਵੇਰ ਤੋਂ ਆਵਾਜਾਈ ਠੱਪ , ਬਾਜ਼ਾਰ ਪੂਰਨ ਤੌਰ ‘ਤੇ ਬੰਦ - bharat bandh
ਬਠਿੰਡਾ: ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਵੱਲੋਂ ਸਵੇਰੇ 6 ਵਜੇ ਤੋਂ ਹੀ ਆਵਾਜਾਈ ਠੱਪ ਕਰ ਦਿੱਤੀ ਗਈ ਸੀ। ਦੱਸ ਦਈਏ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋਂ ਤਿੰਨ ਖੇਤੀਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ ਇਸੇ ਤਹਿਤ ਹੀ ਕਿਸਾਨਾਂ ਵੱਲੋਂ ਇਸ ਬੰਦ ਦਾ ਐਲਾਨ ਕੀਤਾ ਗਿਆ ਸੀ। ਦੂਜੇ ਪਾਸੇ ਕਿਸਾਨਾਂ ਨੂੰ ਦੁਕਾਨਦਾਰਾਂ ਦਾ ਪੂਰਾ ਸਮਰਥਨ ਮਿਲ ਰਿਹਾ ਹੈ ਜਿਸ ਦੇ ਚੱਲਦੇ ਬਾਜਾਰ ਵੀ ਪੂਰਨ ਤੌਰ ’ਤੇ ਬੰਦ ਹਨ। ਕਿਸਾਨਾਂ ਵੱਲੋਂ ਵਪਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਰੇ ਉਨ੍ਹਾਂ ਦਾ ਇਸ ਸੰਘਰਸ਼ ਚ ਸਾਥ ਦੇਣ ਤਾਂ ਜੋ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।