ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਲੈਕੇ ਕਿਸਾਨਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ - ਸਰਕਾਰ ਕੋਲੋਂ ਮੁਆਵਜ਼ਾ ਮੰਗਿਆ
ਸ੍ਰੀ ਮੁਕਤਸਰ ਸਾਹਿਬ: ਸੂਬੇ ਦੇ ਵਿੱਚ ਨਰਮੇ ਦੀ ਫਸਲ ‘ਤੇ ਗੁਲਾਬੀ ਸੁੰਡੀ ( pink worm) ਦਾ ਹਮਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨਾਂ ਦੀ ਫਸਲ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ। ਅੱਕੇ ਕਿਸਾਨਾਂ ਵੱਲੋਂ ਨਰਮੇ ਦੇ ਮਾੜੇ ਬੀਜ ਨੂੰ ਲੈਕੇ ਸਰਕਾਰ ਤੇ ਪ੍ਰਸ਼ਾਸਨ ਦੇ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਕਿਸਾਨਾਂ ਦੇ ਵੱਲੋਂ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸੂਬਾ ਸਰਕਾਰ ਤੇ ਕੰਪਨੀਆਂ ਦੇ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਫਸਲ ਦੇ ਹੋਏ ਨੁਕਸਾਨ ਦਾ ਸਰਕਾਰ ਕੋਲੋਂ ਮੁਆਵਜ਼ਾ ਮੰਗਿਆ ਗਿਆ ਹੈ। ਪ੍ਰਦਰਸ਼ਨਕਾਰੀ ਕਿਸਾਨਾਂ ਦੇ ਵੱਲੋੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ।