ਕਿਸਾਨਾਂ ਦੇ ਸੰਘਰਸ਼ ਅੱਗੇ ਬੇਅਸਰ ਰਿਹਾ ਲੌਕਡਾਊਨ - ਕੋਰੋਨਾ ਵਾਇਰਸ
ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਵਿੱਚ ਵਧ ਰਹੇ ਮਾਮਲਿਆਂ ਕਰਕੇ ਸਰਕਾਰ ਵੱਲੋਂ ਐਤਵਾਰ ਨੂੰ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਜਿਸ ਤਹਿਤ ਜ਼ਿਲ੍ਹੇ ਵਿੱਚ ਲੌਕਡਾਊਨ ਰਿਹਾ। ਪਰ ਇਸ ਲੌਕਡਾਊਨ ਦੌਰਾਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਜ਼ਿਲ੍ਹੇ ਦੇ ਰੇਲਵੇ ਸਟੇਸ਼ਨ 'ਤੇ ਕਰੀਬ ਸੱਤ ਮਹੀਨਿਆਂ ਤੋਂ ਲੱਗੇ ਪੱਕੇ ਮੋਰਚੇ ਵਿੱਚ ਕੋਰੋਨਾ ਲੌਕਡਾਊਨ ਦੇ ਬਾਵਜੂਦ ਕਿਸਾਨ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਪਹੁੰਚੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਬੇਸ਼ਕ ਲੌਕਡਾਊਨ ਲਗਾਇਆ ਹੋਇਆ ਹੈ ਪਰ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਅੱਜ ਜੋ ਵੀ ਹਾਲਾਤ ਹਨ ਉਹ ਸਰਕਾਰ ਦੀ ਨਾਲਾਇਕੀ ਦੇ ਕਾਰਨ ਹੀ ਹਨ।