ਮਾਨਸਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ - Agricultural laws
ਮਾਨਸਾ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਿਥੇ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਅੰਦੋਲਨ ਕਰ ਰਹੇ ਹਨ, ਉਥੇ ਹੀ ਪੰਜਾਬ 'ਚ ਵੀ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਮਾਨਸਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਅੰਦੋਲਨ 184 ਦਿਨ ਵੀ ਜਾਰੀ ਹੈ। ਕਿਸਾਨਾਂ ਦਾ ਕਹਿਣਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।