ਕਿਸਾਨਾਂ ਵੱਲੋਂ ਪੰਜਾਬ 'ਚ ਮਾਲ ਗੱਡੀਆਂ ਨੂੰ 5 ਨਵੰਬਰ ਤੱਕ ਆਉਣ ਦੀ ਇਜਾਜ਼ਤ - ਖੇਤੀ ਕਾਨੂੰਨਾਂ ਵਿਰੁੱਧ
ਬੁੱਧਵਾਰ ਨੂੰ ਕਿਸਾਨ ਭਵਨ ਵਿੱਚ ਮੀਟਿੰਗ ਕਰ ਕੇ ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤੱਕ ਸੂਬੇ ਵਿੱਚ ਮਾਲ ਗੱਡੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਪਾਸ ਕੀਤੇ ਬਿੱਲਾਂ ਨੂੰ ਕਿਸਾਨੀ ਸੰਘਰਸ਼ ਦੀ ਪ੍ਰਾਪਤੀ ਵੀ ਦੱਸਿਆ।