'ਰੇਲ ਰੋਕੋ' ਤਹਿਤ ਸ੍ਰੀ ਮੁਕਤਸਰ ਸਾਹਿਬ ’ਚ ਵੀ ਕਿਸਾਨਾਂ ਨੇ ਰੋਕੀਆਂ ਰੇਲਾਂ - ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ: ਕੇਂਦਰ ਸਰਕਾਰ ਵੱਲੋਂ ਜੋ ਕਾਲੇ ਬਿੱਲ ਪਾਸ ਕੀਤੇ ਹਨ ਉਸ ਦਾ ਵਿਰੋਧ ਲਗਾਤਾਰ ਦਿੱਲੀ ਚੱਲ ਰਿਹਾ ਹੈ ਜਿਸਦੇ ਚੱਲਦਿਆਂ ਸ੍ਰੀ ਮੁਕਤਸਰ ਸਾਹਿਬ ’ਚ ਵੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ 12 ਵਜੇ ਤੋਂ ਲੈ ਕੇ 4 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀ ਰੋਜ਼ੀ ਰੋਟੀ ਕੇਂਦਰ ਸਰਕਾਰ ਖੋਹਣਾ ਚਾਹੁੰਦੀ ਹੈ, ਪਰ ਅਸੀਂ ਅਜਿਹਾ ਨਹੀਂ ਹੋਣ ਦੇਵਾਂਗੇ। ਇਸ ਮੌਕੇ ਕਿਸਾਨ ਆਗੂ ਨੇ ਕਿਹਾ ਜਿਨ੍ਹਾਂ ਟਾਈਮ ਕੇਂਦਰ ਸਰਕਾਰ ਕਾਲੇ ਕਾਨੂੰਨ ਵਾਪਸ ਵਾਪਸ ਨਹੀਂ ਕਰਦੀ, ਉਨ੍ਹਾਂ ਸਮਾਂ ਕਿਸਾਨ ਸੰਘਰਸ਼ ਕਰਦੇ ਰਹਿਣਗੇ।