ਮੰਡੀਆਂ 'ਚ ਬਾਰਦਾਨੇ ਦੀ ਕਮੀ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ - ਅਜਨਾਲਾ ਦੀ ਦਾਣਾ ਮੰਡੀ
ਅੰਮ੍ਰਿਤਸਰ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਫਸਲ ਦੀ ਖਰੀਦ ਨੂੰ ਲੈਕੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਬਾਵਜੂਦ ਇਸ ਦੇ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਮੰਡੀਆਂ 'ਚ ਪ੍ਰਬੰਧਾਂ ਦੀ ਕਮੀ ਦੀ ਗੱਲ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਅਜਨਾਲਾ ਦੀ ਦਾਣਾ ਮੰਡੀ 'ਚ ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਕਿ ਬਾਰਦਾਨੇ ਦੀ ਕਮੀ ਕਾਰਨ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਇਸ ਗੱਲ 'ਤੇ ਧਿਆਨ ਦੇਣ ਦੀ ਅਪੀਲ ਕੀਤੀ। ਇਸ ਦੇ ਚੱਲਦਿਆਂ ਮਾਰਕੀਟ ਕਮੇਟੀ ਦੇ ਸੈਕਟਰੀ ਦਾ ਕਹਿਣਾ ਕਿ ਸਰਕਾਰ ਵਲੋਂ ਪ੍ਰਬੰਧ ਮੁਕੰਮਲ ਕੀਤੇ ਗਏ ਹਨ, ਉਨ੍ਹਾਂ ਦਾ ਕਹਿਣਾ ਕਿ ਬਾਰਦਾਨੇ ਦੀ ਕਮੀ ਪੂਰੇ ਪੰਜਾਬ 'ਚ ਆਈ ਸੀ, ਜਿਸ ਨੂੰ ਹੱਲ ਕਰ ਲਿਆ ਗਿਆ ਹੈ।