ਕਿਸਾਨਾਂ ਤੇ ਆੜ੍ਹਤੀਆਂ ਨੇ ਬਨਭੌਰਾ ਦੀ ਮੰਡੀ ਬਾਰਦਾਨੇ ਦੀ ਕਮੀ ਦੇ ਲਾਏ ਇਲਜ਼ਾਮ
ਅਮਰਗੜ੍ਹ: ਮਾਰਕੀਟ ਕਮੇਟੀ ਦੇ ਬਨਭੌਰਾ ਖਰੀਦ ਕੇਂਦਰ ਵਿੱਚ ਕਿਸਾਨ ਅਤੇ ਆੜ੍ਹਤੀਏ ਬਾਰਦਾਨੇ ਦੀ ਕਮੀ ਨਾਲ ਜੂਝ ਰਹੇ ਹਨ। ਕਿਸਾਨਾਂ ਅਤੇ ਆੜ੍ਹਤੀਆਂ ਦਾ ਕਹਿਣਾ ਹੈ ਬੀਤੇ 10 ਦਿਨਾਂ ਤੋਂ ਮੰਡੀ ਵਿੱਚ ਬਾਰਦਾਨਾ ਨਹੀਂ ਆਇਆ, ਜਿਸ ਕਾਰਨ ਉਨ੍ਹਾਂ ਨੂੰ ਮੰਡੀ ਵਿੱਚ ਰਾਤਾਂ ਗੁਜ਼ਾਰਨੀਆਂ ਪੈ ਰਹੀਆਂ ਹਨ। ਇਸ ਬਾਰੇ ਖਰੀਦ ਏਜੰਸੀ ਮਾਰਕਫੈੱਡ ਦੀ ਇੰਸਪੈਕਟਰ ਰਵਿੰਦਰ ਕੌਰ ਦਾ ਕਹਿਣਾ ਹੈ ਕਿ ਕਿਸਾਨਾਂ ਅਤੇ ਆੜ੍ਹਤੀਆਂ ਵੱਲੋਂ ਲਗਾਏ ਜਾ ਰਹੇ ਇਲਜ਼ਾਮ ਗਲਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਬੋਲੀ ਹੁੁੰਦੀ ਹੈ ਉਸ ਹਿਸਾਬ ਨਾਲ ਬਾਰਦਾਨਾ ਪਹੁੰਚਾ ਦਿੱਤਾ ਜਾਂਦਾ ਹੈ।