ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸਮਰਪਤ ਕਿਸਾਨਾਂ ਅਤੇ ਪੀੜਤ ਪਰਿਵਾਰ ਨੇ ਕੱਢਿਆ ਕੈਂਡਲ ਮਾਰਚ - ਕੈਂਡਲ ਮਾਰਚ
ਅੰਮ੍ਰਿਤਸਰ: ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਅਜਨਾਲਾ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਕੈਂਡਲ ਮਾਰਚ ਕੱਢਿਆ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ਉੱਤੇ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕਰਦੇ ਹੋਏ ਅਜਨਾਲਾ ਬਾਜ਼ਾਰ 'ਚ ਕੈਂਡਲ ਮਾਰਚ ਕੱਢ ਕੇ ਸ਼ਰਧਾਂਜਲੀ ਦਿੱਤੀ ਹੈ। ਇਸ ਦਾ ਉਦੇਸ਼ ਕੇਂਦਰ ਸਰਕਾਰ ਨੂੰ ਇਹ ਦੱਸਣਾ ਹੈ ਕਿ ਕਿਸਾਨ ਅਤੇ ਜਵਾਨ ਇੱਕ ਹੀ ਹਨ ਅਤੇ ਸ਼ਹੀਦ ਹੋਣ ਵਾਲੇ ਜਵਾਨ ਵੀ ਇਨ੍ਹਾਂ ਕਿਸਾਨਾਂ ਦੇ ਪੁੱਤਰ ਸਨ। ਇਸ ਲਈ ਸਰਕਾਰ ਆਪਣੀ ਜਿੱਦ ਛੱਡ ਕਿਸਾਨੀ ਕਾਨੂੰਨ ਰੱਦ ਕਰੇ।