ਖੇਤੀ ਕਾਨੂੰਨਾਂ ਦਾ ਵਿਰੋਧ: ਕਿਸਾਨ ਤੇ ਦੁਕਾਨਦਾਰ ਇਸ ਵਾਰ ਮਨਾਉਣਗੇ ਕਾਲੀ ਦਿਵਾਲੀ - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ
ਤਰਨ ਤਾਰਨ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਵਿੱਚ ਕਿਸਾਨਾਂ ਨੇ ਇਸ ਵਾਰ ਕਾਲੀ ਦਿਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਜੋਨ ਦੇ ਆਗੂਆਂ ਨੇ ਪਿੰਡ ਕੰਗ ਅੱਡੇ ਦੇ ਦੁਕਾਨਦਾਰਾਂ ਨੂੰ ਕਾਲੀ ਦਿਵਾਲੀ ਮਨਾ ਕੇ ਰੋਸ ਦਰਜ ਕਰਵਾਉਣ ਦੀ ਅਪੀਲ ਕੀਤੀ। ਕਿਸਾਨ ਆਗੂਆਂ ਨੇ ਦੁਕਾਨਦਾਰਾਂ ਨੂੰ ਕਾਲੀਆਂ ਝੰਡੀਆਂ ਦੁਕਾਨਾਂ 'ਤੇ ਲਗਾਉਣ ਦੀ ਅਪੀਲ ਕੀਤੀ। ਦੁਕਾਨਦਾਰਾਂ ਨੇ ਵੀ ਕਿਸਾਨਾਂ ਦਾ ਪੂਰਨ ਸਮਰਥਨ ਕਰਨ ਦਾ ਐਲਾਨ ਕੀਤਾ ਹੈ।