ਨਹੀਂ ਘੱਟ ਰਿਹਾ ਕਿਸਾਨਾਂ ਦਾ ਭਾਜਪਾ ਸਰਕਾਰ ਪ੍ਰਤੀ ਗੁੱਸਾ - ਤਿੰਨ ਖੇਤੀਬਾੜੀ ਕਾਨੂੰਨਾਂ
ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੂਜੇ ਪਾਸੇ ਸੂਬੇ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਚੁੱਕੀ ਹੈ। ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰਾਂ ਦਾ ਪੂਰਾ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਬੀਜੇਪੀ ਉਮੀਦਵਾਰਾਂ ਖਿਲਾਫ ਪੂਰੇ ਸ਼ਹਿਰ ਦੇ ਵਿੱਚ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਬੀਜੇਪੀ ਨੂੰ ਵੋਟ ਨਾ ਪਾਉਣ ਬੇਸ਼ਕ ਉਹ ਕਿਸੇ ਹੋਰ ਪਾਰਟੀ ਨੂੰ ਵੋਟ ਪਾ ਦੇਣ।