ਕਿਸਾਨਾਂ ਵੱਲੋਂ 26 ਨੂੰ ਮੁਕੰਮਲ ਬੰਦ ਦਾ ਐਲਾਨ - ਕਿਸਾਨ ਆਗੂਆਂ ਵਲੋਂ ਜਲੰਧਰ 'ਚ ਪ੍ਰੈਸ ਕਾਨਫਰੰਸ
ਜਲੰਧਰ: ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਇਸ ਦੇ ਚੱਲਦਿਆਂ 26 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਸਬੰਧ 'ਚ ਕਿਸਾਨ ਆਗੂਆਂ ਵਲੋਂ ਜਲੰਧਰ 'ਚ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਨੂੰ ਸਾਥ ਦੇ ਕੇ ਭਾਰਤ ਬੰਦ ਦਾ ਸੱਦਾ ਸਫ਼ਲ ਕਰਨ ਦੀ ਅਪੀਲ ਕੀਤੀ। ਇਸ 'ਚ ਉਨ੍ਹਾਂ ਕਿਹਾ ਕਿ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਮੁਕੰਮਲ ਬੰਦ ਰੱਖਿਆ ਜਾਵੇਗਾ 'ਤੇ ਕਿਸਾਨਾਂ ਵਲੋਂ ਜਲੰਧਰ ਦੇ ਪੀਏਪੀ ਚੌਂਕ 'ਚ ਧਰਨਾ ਦਿੱਤਾ ਜਾਵੇਗਾ। ਕਿਸਾਨਾਂ ਦਾ ਕਹਿਣਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।