ਸ਼ਾਂਤੀਪੂਰਨ ਤਰੀਕੇ ਨਾਲ ਕਰਾਂਗੇ ਚੱਕਾ ਜਾਮ: ਕਿਸਾਨ ਆਗੂ - 6 ਫਰਵਰੀ ਨੂੰ ਭਾਰਤ ਬੰਦ
ਜਲੰਧਰ:ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਬੀਤੇ 72 ਦਿਨਾਂ ਤੋਂ ਕਿਸਾਨ ਅੰਦੋਲਨ ਜਾਰੀ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਅਣਸੁਣੀ ਕਰਨ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਇਸ ਦੇ ਚਲਦੇ ਕਿਸਾਨਾਂ ਵੱਲੋਂ 6 ਫਰਵਰੀ ਨੂੰ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਲਕੇ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਤਾਂ ਜੋ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾ ਸਕੇ। ਇਸ ਦੌਰਾਨ ਬੱਸਾਂ, ਨਕੋਦਰ ਚੌਕ, ਪੀਏਪੀ ਚੌਕ ਆਦਿ ਪੂਰੀ ਤਰ੍ਹਾਂ ਬੰਦ ਰਹਿਣਗੇ।
Last Updated : Feb 5, 2021, 7:25 PM IST