ਦਿੱਲੀ ਦੇ ਬਾਰਡਰਾਂ ਤੋਂ ਕਿਸਾਨ ਜਿੱਤ ਕੇ ਹੀ ਵਾਪਸ ਪਰਤਣਗੇ: ਡੱਲੇਵਾਲਾ - ਕਿਸਾਨਾਂ ਦੇ ਹੌਂਸਲੇ ਵੀ ਬੁੰਲਦ
ਫਰੀਦਕੋਟ: ਜਿਵੇਂ ਜਿਵੇਂ ਸਮਾਂ ਬੀਤਦਾ ਜਾ ਰਿਹਾ ਹੈ, ਕਿਸਾਨਾਂ ਦੇ ਹੌਂਸਲੇ ਵੀ ਬੁੰਲਦ ਹੁੰਦੇ ਜਾ ਰਹੇ ਹਨ। ਕਿਸਾਨ ਦਿੱਲੀ ’ਚ ਲੌਕ ਡਾਊਨ ਦੇ ਬਾਵਜੂਦ ਧਰਨਿਆਂ ’ਚ ਡੱਟੇ ਹੋਏ ਹਨ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਜਗਜੀਤ ਸਿੰਘ ਡੱਲੇਵਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਸਾਨੀ ਮੁੱਦਿਆਂ ਦੇ ਨਾਲ ਨਾਲ ਕਰੋਨਾ ਮਹਾਂਮਾਰੀ ਦੌਰਾਨ ਲਗਾਏ ਗਏ ਲਾਕਡਾਉਨ ਬਾਰੇ ਵੀ ਗੱਲਬਾਤ ਕੀਤੀ ਇਸ ਮੌਕੇ ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ 5 ਮਹੀਨੇ ਪੂਰੇ ਹੋ ਗਏ ਹਨ ਪਰ ਸਰਕਾਰਾਂ ਕਿਸਾਨਾਂ ਦੇ ਮਸਲਿਆਂ ਲਈ ਸੁਹਿਰਦ ਨਹੀਂ ਹਨ ਪਰ ਕਿਸਾਨ ਡਟੇ ਹੋਏ ਹਨ ਅਤੇ ਸੰਘਰਸ਼ ਜਿੱਤ ਕੇ ਹੀ ਵਾਪਸ ਪਰਤਣਗੇ।