ਮਿੱਲਾਂ ਤੋਂ ਨਹੀਂ ਮਿਲ ਰਹੀ ਕਿਸਾਨਾਂ ਨੂੰ ਉਨ੍ਹਾਂ ਦੀ ਬਕਾਇਆ ਰਾਸ਼ੀ - ਫ਼ਗਵਾੜਾ ਸ਼ੂਗਰ ਮਿੱਲ
ਫਗਵਾੜਾ: ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਕਿਸਾਨ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇੱਕ ਪਾਸੇ ਕਿਸਾਨ 26 ਅਤੇ 27 ਤਰੀਕ ਨੂੰ ਦਿੱਲੀ ਦਾ ਘਿਰਾਓ ਕਰਨ ਦੀ ਤਿਆਰੀ ਵਿੱਚ ਲੱਗੇ ਹੋਏ ਹਨ ਉਥੇ ਹੀ ਦੂਸਰੇ ਪਾਸੇ ਦੋਆਬਾ ਕਿਸਾਨ ਯੂਨੀਅਨ ਫ਼ਗਵਾੜਾ ਸ਼ੂਗਰ ਮਿੱਲ ਦਾ ਲਗਾਤਾਰ 6 ਦਿਨ ਘਿਰਾਓ ਜਾਰੀ ਹੈ। ਦੋਆਬਾ ਕਿਸਾਨ ਯੂਨੀਅਨ ਦੇ ਆਗੂ ਕਿਰਪਾਲ ਸਿੰਘ ਮੂਸਾਪੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਲਗਾਤਾਰ ਅੱਜ ਛੇਵੇਂ ਦਿਨ ਹੋ ਗਏ ਹਨ ਉਨ੍ਹਾਂ ਨੂੰ ਫਗਵਾੜਾ ਸ਼ੂਗਰ ਮਿਲ ਦੇ ਧਰਨਾ ਪ੍ਰਦਰਸ਼ਨ ਕਰਦੇ ਹੋਏ। ਉਨ੍ਹਾਂ ਕਿਹਾ ਕਿ ਫਗਵਾੜਾ ਸ਼ੂਗਰ ਮਿੱਲ ਵੱਲੋਂ ਉਨ੍ਹਾਂ ਦੀ ਬਕਾਇਆ ਗੰਨੇ ਦੀ ਪੇਮੈਂਟ ਅਜੇ ਤੱਕ ਪੂਰੀ ਤਰ੍ਹਾਂ ਕਲੀਅਰ ਨਹੀਂ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੱਥੇ ਇਕੋ ਹੀ ਮੰਗ ਹੈ ਜਲਦ ਤੋਂ ਜਲਦ ਉਨ੍ਹਾਂ ਨੂੰ ਪੂਰੀ ਪੇਮੈਂਟ ਦੀ ਅਦਾਇਗੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਪੁਰਾਣੀ ਗੰਨੇ ਦੀ ਰਾਸ਼ੀ ਨਹੀਂ ਮਿਲਦੀ ਉਦੋਂ ਤੱਕ ਉਹ ਮਿਲ ਨੂੰ ਚੱਲਣ ਨਹੀਂ ਦੇਣਗੇ।