DAP ਖਾਦ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਖੇਤੀਬਾੜੀ ਦਫ਼ਤਰ ਦਾ ਘਿਰਾਓ - ਖੇਤੀਬਾੜੀ ਦਫ਼ਤਰ
ਸ੍ਰੀ ਮੁਕਤਸਰ ਸਾਹਿਬ: ਬਠਿੰਡਾ ਰੋਡ 'ਤੇ ਕਿਸਾਨਾਂ ਵੱਲੋਂ ਖੇਤੀਬਾੜੀ ਦਫ਼ਤਰ (Agriculture Office) ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ (Government of Punjab) ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਡੀਏਪੀ ਖਾਦ ਨੂੰ ਲੈ ਕੇ ਕਿਸਾਨਾਂ ਨੂੰ ਸਵੇਰ ਤੋਂ ਸ਼ਾਮ ਤੱਕ ਉਡੀਕ ਕਰਨੀ ਪੈਂਦੀ ਹੈ ਪਰ ਖਾਦ ਫਿਰ ਵੀ ਕਿਸਾਨਾਂ (Farmers) ਨੂੰ ਨਹੀਂ ਮਿਲਦੀ। ਉੱਥੇ ਕਿਸਾਨਾਂ ਨੇ ਖੇਤੀਬਾੜੀ ਅਧਿਕਾਰੀਆਂ ਤੇ ਇਲਜ਼ਾਮ ਲਗਾਉਂਦਿਆ ਕਿਹਾ ਕਿ ਖੇਤੀਬਾੜੀ ਦਫ਼ਤਰ ਮਹਿਕਮੇ ਦੇ ਅਫ਼ਸਰ ਸਿਰਫ਼ ਆਪਣੇ ਚਹੇਤਿਆਂ ਨੂੰ ਖਾਦ ਦਿੰਦੇ ਹਨ।ਕਿਸਾਨਾਂ ਨੇ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।