ਫਿਰੋਜ਼ਪੁਰ 'ਚ ਕਿਸਾਨਾਂ ਨੇ ਭਾਜਪਾ ਆਗੂ ਮਨਜੀਤ ਸਿੰਘ ਰਾਏ ਦੀ ਕੋਠੀ ਦਾ ਕੀਤਾ ਘਿਰਾਓ - ਫਿਰੋਜ਼ਪੁਰ
ਫਿਰੋਜ਼ਪੁਰ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਰੋਸ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਜਿਥੇ ਇੱਕ ਪਾਸੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ, ਉਥੇ ਹੀ ਪੰਜਾਬ 'ਚ ਕਿਸਾਨਾਂ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸੇ ਕੜੀ 'ਚ ਜ਼ੀਰਾ ਵਿਖੇ ਕਿਸਾਨਾਂ ਨੇ ਭਾਜਪਾ ਆਗੂ ਮਨਜੀਤ ਸਿੰਘ ਰਾਏ ਦੀ ਕੋਠੀ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਬੀਜੇਪੀ ਘੱਟਗਿਣਤੀ ਕਮਿਸ਼ਨ ਦੇ ਆਲ ਇੰਡੀਆ ਚੇਅਰਮੈਨ ਮਨਜੀਤ ਸਿੰਘ ਰਾਏ ਨੇ ਕਿਸਾਨਾਂ ਦੀ ਸਮੱਸਿਆਂਵਾ ਦਾ ਹੱਲ ਕੀਤੇ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਕ 'ਚ ਹੀ ਫੈਸਲਾ ਕਰੇਗੀ।