ਨਵੇਂ ਸਾਲ ਮੌਕੇ ਕਿਸਾਨਾਂ ਨੇ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦਾ ਕੀਤਾ ਘਿਰਾਓ - farmers besiege bjp leader
ਅੰਮ੍ਰਿਤਸਰ: ਬੀਤੇ ਦਿਨ ਸੂਬੇ ਭਰ ’ਚ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੀ ਰਿਹਾਇਸ਼ ਦਾ ਘਿਰਾਓ ਕਰ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਸੂਬੇ ਭਰ ’ਚ ਰੇਲਵੇ ਸਟੇਸ਼ਨਾਂ ’ਤੇ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ 100ਵੇਂ ਦਿਨ ਵਿੱਚ ਪੁੱਜ ਗਏ ਹਨ। ਉਨ੍ਹਾਂ ਦਾ ਕਹਿਣਾ ਸੀ ਨਵੇਂ ਸਾਲ ਮੌਕੇ ਜਿੱਥੇ ਸਾਰੇ ਸੰਸਾਰ ’ਚ ਲੋਕ ਜਸ਼ਨ ਮਨਾ ਰਹੇ ਹਨ, ਉੱਥੇ ਹੀ ਖੇਤੀ ਕਾਨੂੰਨਾਂ ਕਾਰਨ ਭਾਰਤ ਦਾ ਕਿਸਾਨ ਸੜਕਾਂ ’ਤੇ ਰੁਲਣ ਲਈ ਮਜ਼ਬੂਰ ਹੈ, ਜਿਸਦੇ ਚੱਲਦਿਆਂ ਕਿਸਾਨਾਂ ਨੇ ਰੋਸ ਮਾਰਚ ਕਰਦਿਆਂ ਭਾਜਪਾ ਆਗੂ ਤਰੁਣ ਚੁੱਘ ਦੇ ਘਰ ਦਾ ਘਿਰਾਓ ਕੀਤਾ। ਕਿਸਾਨਾਂ ਨੇ ਦੱਸਿਆ ਉਨ੍ਹਾਂ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ ਜਾ ਰਿਹਾ ਹੈੇ, ਜੋ ਕਿ ਸ਼ਾਮ 4 ਵਜੇ ਤੱਕ ਚੱਲੇਗਾ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ।