ਨਰਮੇ ਦੇ ਮੁਆਵਜ਼ੇ ਨੂੰ ਲੈਕੇ ਕਿਸਾਨਾਂ ਨੇ ਘੇਰਿਆ ਡੀਸੀ ਦਫ਼ਤਰ - ਨਰਮੇ
ਬਠਿੰਡਾ: ਨਰਮੇ (Cotton) ਦੀ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਨੂੰ ਲੈਕੇ ਕਿਸਾਨਾਂ (FARMERS) ਵੱਲੋਂ ਲਗਾਤਾਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅੱਜ ਬਠਿੰਡਾ ‘ਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ (Bhartiya Kisan Union Ugrahan) ਵੱਲੋਂ ਡੀਸੀ ਦਫ਼ਤਰ (DC OFFICE) ਬਾਹਰ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਕਿਸਾਨਾਂ (FARMERS) ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ 5 ਅਕਤੂਬਰ ਤੱਕ ਪੂਰਾ ਮੁਆਵਜ਼ਾ ਨਾ ਦਿੱਤਾ ਤਾਂ ਉਨ੍ਹਾਂ ਵੱਲੋਂ ਵੱਡੇ ਪੱਧਰ ‘ਤੇ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਮੋਰਚਾ ਖੋਲ੍ਹਿਆ ਜਾਵੇਗਾ। ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕਿਸਾਨ ਤੇ 30 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਮੁਜ਼ਦੂਰਾਂ ਨੂੰ ਦੇਵੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।