ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਨਾ ਮਿਲਣ ’ਤੇ ਕਿਸਾਨਾਂ ਨੇ ਡੀਸੀ ਦਫ਼ਤਰ ਦਾ ਕੀਤਾ ਘਿਰਾਓ - ਮੁਆਵਜ਼ਾ ਨਾ ਮਿਲਣ ’ਤੇ
ਬਰਨਾਲਾ: ਬਰਨਾਲਾ ਜ਼ਿਲ੍ਹੇ ਦੇ ਸ਼ਹੀਦ ਹੋਏ ਤਿੰਨ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਨਾ ਦਿੱਤੇ ਜਾਣ ਦੇ ਰੋਸ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਡੀਸੀ ਦਫ਼ਤਰ ਬਰਨਾਲਾ ਦਾ ਘਿਰਾਓ ਦੂਜੇ ਦਿਨ ਵੀ ਜਾਰੀ ਹੈ। ਬੀਤੀ ਰਾਤ ਵੀ ਕਿਸਾਨਾਂ ਵੱਲੋਂ ਡੀ.ਸੀ. ਦਫ਼ਤਰ ਅੱਗੇ ਪੱਕੇ ਮੋਰਚਾ ਲਾਇਆ ਗਿਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨ ਕਿਸਾਨ ਕੁਲਵਿੰਦਰ ਸਿੰਘ, ਗੁਰਦੇਵ ਸਿੰਘ ਅਤੇ ਬਲਵੀਰ ਸਿੰਘ ਸ਼ਹੀਦ ਹੋ ਚੁੱਕੇ ਹਨ। ਜਿਹਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵਾਅਦੇ ਅਨੁਸਾਰ ਮੁਆਵਜ਼ਾ ਰਾਸ਼ੀ ਦੇ ਚੈੱਕ ਦੇਣ ਤੋਂ ਕੰਨੀ ਕਤਰਾ ਰਹੀ ਹੈ। ਬਲਵੀਰ ਸਿੰਘ ਦਾ ਅਜੇ ਅੰਤਿਮ ਸਸਕਾਰ ਵੀ ਨਹੀਂ ਕੀਤਾ ਗਿਆ। ਪ੍ਰਦਰਸ਼ਕਾਰੀਆਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜਿੰਨਾ ਸਮਾਂ ਪ੍ਰਸ਼ਾਸਨ ਮੁਆਵਜ਼ਾ ਰਾਸ਼ੀ ਦੇ ਚੈੱਕ ਨਹੀਂ ਸੌਂਪਦਾ, ਉਨ੍ਹਾਂ ਸਮਾਂ ਮ੍ਰਿਤਕ ਕਿਸਾਨ ਦਾ ਪੋਸਟ ਮਾਰਟਮ ਵੀ ਨਹੀਂ ਕਰਵਾਇਆ ਜਾਵੇਗਾ।