DAP ਖਾਦ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ - ਕਿਸਾਨਾਂ
ਸ੍ਰੀ ਮੁਕਤਸਰ ਸਾਹਿਬ:ਡੀਏਪੀ (DAP) ਖਾਦ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਡੀਸੀ ਦਫ਼ਤਰ (DC office) ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ।ਇਸ ਮੌਕੇ ਕਿਸਾਨਾਂ ਦਾ ਕਹਿਣਾ ਸੀ ਕਿ ਸਾਨੂੰ ਡੀਏਪੀ ਖਾਦ ਨਹੀਂ ਮਿਲ ਰਹੀ ਡੀਏਪੀ ਖਾਦ ਲਈ ਕਿਸਾਨ ਤਰਲੋ ਮੱਛੀ ਹੋ ਰਹੇ ਹਨ ਪਰ ਸਰਕਾਰ ਕੁਝ ਵੀ ਕਿਸਾਨਾਂ ਲਈ ਨਹੀਂ ਸੋਚ ਰਹੀ। ਕਿਸਾਨਾਂ ਨੇ ਐਸਡੀਐਮ ਨੂੰ ਪੰਜਾਬ ਸਰਕਾਰ ਲਈ ਇਕ ਮੰਗ ਪੱਤਰ ਦਿੱਤਾ ਗਿਆ। ਉੱਥੇ ਹੀ ਐੱਸਡੀਐੱਮ ਮੈਡਮ ਦਾ ਕਹਿਣਾ ਸੀ ਕਿ ਜੋ ਇਨ੍ਹਾਂ ਦੀਆਂ ਜਾਇਜ਼ ਮੰਗਾਂ ਹਨ ਉਹ ਪੂਰੀਆਂ ਕਰ ਦਿੱਤੀਆਂ ਜਾਣਗੀਆਂ।