ਕਿਸਾਨਾਂ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਰਿਹਾਇਸ਼ ਦਾ ਘਿਰਾਓ - ਪੰਜਾਬ ਅਤੇ ਹਰਿਆਣਾ
ਸ੍ਰੀ ਮੁਕਤਸਰ ਸਾਹਿਬ: ਝੋਨੇ ਦੀ ਖਰੀਦ ਦੇਰੀ ਨਾਲ ਸ਼ੁਰੂ ਕਰਨ ਨੂੰ ਲੈਕੇ ਕਿਸਾਨਾਂ ਵਲੋਂ ਪੰਜਾਬ ਅਤੇ ਹਰਿਆਣਾ 'ਚ ਸਰਕਾਰਾਂ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੀ ਮੰਗ ਸੀ ਕਿ ਝੋਨੇ ਦੀ ਸਮੇਂ ਸਿਰ ਖਰੀਦ ਸ਼ੁਰੂ ਕੀਤੀ ਜਾਵੇ,ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਨੂੰ ਲੈਕੇ ਸ੍ਰੀ ਮੁਕਤਸਰ ਸਾਹਿਬ 'ਚ ਕਿਸਾਨਾਂ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਕਿ ਸਮੇਂ ਸਿਰ ਝੋਨੇ ਦੀ ਖਰੀਦ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਨੁਕਸਾਨ ਝੱਲਣਾ ਪਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਸਰਕਾਰ ਵਲੋਂ ਆਪਣਾ ਫੈਸਲਾ ਵਾਪਸ ਲੈ ਲਿਆ ਅਤੇ ਨਾਲ ਹੀ ਐਤਵਾਰ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।