ਕਿਸਾਨਾਂ ਦੇ ਬੰਦ ਦੌਰਾਨ ਸ਼੍ਰੋਮਣੀ ਕਮੇਟੀ ਦੇ ਅਦਾਰੇ ਰਹੇ ਬੰਦ,ਕਿਸਾਨਾਂ ਲਈ ਭੇਜਿਆ ਲੰਗਰ - ਕੇਂਦਰ ਸਰਕਾਰ
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦੇ ਖਿਲਾਫ ਕਿਸਾਨਾਂ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੰਦ ਦਾ ਐਲਾਨ ਕੀਤਾ ਗਿਆ ਸੀ। ਇਸ ਬੰਦ ਨੂੰ ਦੁਕਾਨਦਾਰਾਂ, ਵਪਾਰ ਮੰਡਲ ਅਤੇ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲਿਆ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੂਰਾ ਸਮਰਥਨ ਦਿੱਤਾ ਗਿਆ। ਬੰਦ ਦੇ ਚੱਲਦੇ ਕਮੇਟੀ ਚ ਕਿਸੇ ਵੀ ਤਰ੍ਹਾਂ ਦਾ ਕੋਈ ਕੰਮ ਨਹੀਂ ਹੋਇਆ। ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਦਫਤਰ ਅਤੇ ਵਿੱਦਿਅਕ ਅਦਾਰੇ ਬਿਲਕੁੱਲ ਬੰਦ ਰਹੇ। ਇਸ ਤੋਂ ਇਲਾਵਾ ਦਿੱਲੀ ਬਾਰਡਰਾਂ ਤੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਵੀ ਭੇਜਿਆ ਗਿਆ।