ਕਿਸਾਨਾਂ ਨੇ ਕੀਤਾ ਬਠਿੰਡਾ ਚੰਡੀਗੜ੍ਹ ਨੈਸ਼ਲ ਹਾਈਵੇਅ ਕੀਤਾ ਜਾਮ - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਕਿਸਾਨ ਯੂਨੀਅਨ ਵੱਲੋਂ ਬਠਿੰਡਾ ਚੰਡੀਗੜ੍ਹ ਨੈਸ਼ਲ ਹਾਈਵੇਅ 'ਤੇ ਕਈ ਘੰਟੇ ਜਾਮ ਲਾਇਆ ਗਿਆ। ਇਹ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਲਾਇਆ ਗਿਆ ਸੀ। ਯੂਨੀਅਨ ਆਗੂ ਸੁਖਦੇਵ ਸਿੰਘ ਨੇ ਦੱਸਿਆ ਕਿ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਨੇ ਆੜ੍ਹਤੀਏ ਵੱਲੋਂ ਕੀਤੀ ਗਈ ਠੱਗੀ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ। ਕਿਸਾਨ ਸੰਗਠਨ ਵੱਲੋ ਸੰਘਰਸ਼ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ 2 ਆੜ੍ਹਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਪੁਲਿਸ ਆਰੋਪੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਅਤੇ ਕੇਸ ਨੂੰ ਰੱਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮਗਰੋਂ ਚੱਲਦੇ ਪੰਜਾਬ ਦੇ ਕਈ ਜਿਲ੍ਹਿਆਂ ਤੋਂ ਆਏ ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਕਈ ਘੰਟੇ ਜਾਮ ਲਾਇਆ ਗਿਆ। ਜਾਮ ਦੇ ਚਲਦੇ ਪੁਲਿਸ ਨੇ ਟ੍ਰੈਫਿਕ ਨੂੰ ਦੂਸਰੇ ਰਸਤੇ ਤੋਂ ਭੇਜਿਆ। ਟ੍ਰੈਫਿਕ ਜਾਮ ਹੋਣ ਕਰਕੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ।