ਕਿਸਾਨਾਂ ਨੇ ਕੀਤਾ ਦਿੱਲੀ ਨੈਸ਼ਨਲ ਹਾਈਵੇਅ ਜਾਮ - ਕਿਸਾਨ ਜੱਥੇਬੰਦੀਆਂ
ਫਤਿਹਗੜ੍ਹ ਸਾਹਿਬ: ਪਿਛਲੇ ਦਿਨੀਂ ਕਰਨਾਲ ਵਿੱਚ ਹੋਏ ਕਿਸਾਨਾਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿੱਚ ਰੋਸ ਪ੍ਰਗਟ ਕਰਦੇ ਹੋਏ। ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ। ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਬੀਤੇ ਦਿਨੀਂ ਕਰਨਾਲ ਦੇ ਵਿੱਚ ਕਿਸਾਨਾਂ 'ਤੇ ਬੀਜੇਪੀ ਦੇ ਕਹਿਣ 'ਤੇ ਪ੍ਰਸ਼ਾਸਨ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਜਿਸ ਦਾ ਉਹ ਵਿਰੋਧ ਕਰ ਰਹੇ ਹਨ।