ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਦੇ ਵਿਰੋਧ 'ਚ ਕਿਸਾਨਾਂ ਨੇ ਜੰਮੂ ਅੰਮ੍ਰਿਤਸਰ ਕੌਮੀ ਮਾਰਗ ਕੀਤਾ ਜਾਮ - National Highway
ਗੁਰਦਾਸਪੁਰ: ਕਿਸਾਨ ਆਗੂ ਰਾਕੇਸ਼ ਟਿਕੈਤ 'ਤੇ ਹੋਏ ਹਮਲੇ ਦੇ ਵਿਰੋਧ 'ਚ ਗੁਰਦਾਸਪੁਰ 'ਚ ਕਿਸਾਨਾਂ ਵਲੋਂ ਜੰਮੂ ਅੰਮ੍ਰਿਤਸਰ ਕੌਮੀ ਮਾਰਗ 'ਤੇ ਜਾਮ ਲਗਾ ਦਿੱਤਾ ਗਿਆ। ਇਸ ਮੌਕੇ ਕਿਸਾਨਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਕਿਸਾਨਾਂ ਦੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ 'ਤੇ ਪਹਿਲਾਂ ਵੀ ਕਈ ਹਮਲੇ ਹੋ ਚੁੱਕੇ ਹਨ, ਜਿਨ੍ਹਾਂ 'ਚ ਭਾਜਪਾ ਦਾ ਨਾਮ ਹਮੇਸ਼ਾ ਸਾਹਮਣੇ ਆਇਆ ਹੈ। ਕਿਸਾਨਾਂ ਦਾ ਕਹਿਣਾ ਕਿ ਕੇਂਦਰ ਸਰਕਾਰ ਦੀਆਂ ਅਜਿਹੀਆਂ ਚਾਲਾਂ ਤੋਂ ਉਹ ਡਰਨ ਵਾਲੇ ਨਹੀਂ ਹਨ।