ਕਿਸਾਨਾਂ ਨੇ ਬਿਜਲੀ ਨਾ ਆਉਣ ਕਾਰਨ ਫਗਵਾੜਾ ਬਾਈਪਾਸ ਕੀਤਾ ਜਾਮ - power outage
ਹੁਸ਼ਿਆਰਪੁਰ: ਬਿਜਲੀ ਦੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨ ਪਰੇਸ਼ਾਨ ਵਿਖਾਈ ਦੇ ਰਹੇ ਹਨ। ਇਸਦੇ ਚੱਲਦੇ ਹੀ ਸੂਬੇ ਦੇ ਵਿੱਚ ਕਿਸਾਨਾਂ ਦੇ ਵੱਲੋਂ ਸਰਕਾਰ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਕਿ ਸਰਕਾਰ ਤੋਂ ਬਿਜਲੀ ਦੀ ਪੂਰੀ ਸਪਲਾਈ ਲਈ ਜਾ ਸਕੇ। ਹੁਸ਼ਿਆਰਪੁਰ ਦੇ ਵਿੱਚ ਕਿਸਾਨਾਂ ਵੱਲੋਂ ਫਿਰ ਤੋਂ ਪੁਰਹੀਰਾਂ ਫਗਵਾੜਾ ਬਾਈਪਾਸ ਜਾਮ ਕਰਕੇ ਸਰਕਾਰ ਅਤੇ ਪ੍ਰਸ਼ਾਸਨ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਬਿਜਲੀ ਸਪਲਾਈ ਦੀ ਮੰਗ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਵੱਲੋਂ ਪੂਰੇ ਦਿਨ ਵਿੱਚ ਸਿਰਫ਼ ਇਕ ਘੰਟਾ ਹੀ ਬਿਜਲੀ ਦਿੱਤੀ ਜਾਂਦੀ ਹੈ। ਜਿਸ ਕਾਰਨ ਉਨ੍ਹਾਂ ਦੀ ਫਸਲ ਦੇ ਨਾਲ ਨਾਲ ਉਨ੍ਹਾਂ ਦੇ ਖੁਦ ਦੇ ਟਾਇਮ ਵੀ ਬਹੁਤ ਖ਼ਰਾਬ ਹੋ ਰਿਹਾ ਹੈ।