ਫਾਜ਼ਿਲਕਾ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਪੰਜਾਬ-ਰਾਜਸਥਾਨ ਨੈਸ਼ਨਲ ਹਾਈਵੇ ਕੀਤਾ ਜਾਮ - ਫਾਜ਼ਿਲਕਾ
ਫਾਜ਼ਿਲਕਾ :ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਪੰਜਾਬ ਰਾਜਸਥਾਨ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਇਸ ਰੋਸ ਪ੍ਰਦਰਸ਼ਨ 'ਚ ਕਿਸਾਨਾਂ ਦੇ ਨਾਲ-ਨਾਲ ਆੜਤੀ, ਛੋਟੇ ਦੁਕਾਨਦਾਰਾਂ ਸਣੇ ਵੱਖ-ਵੱਖ ਜੱਥੇਬੰਦੀਆਂ ਨੇ ਹਿੱਸਾ ਲਿਆ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਸੂਬੇ ਨਾਲ ਮਾੜਾ ਵਤੀਰਾ ਕਰ ਰਹੀ ਹੈ। ਕੇਂਦਰ ਸਰਕਾਰ ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ, ਪਰ ਕਿਸਾਨ ਹੋਰਨਾਂ ਜੱਥੇਬੰਦੀਆਂ ਦੇ ਨਾਲ ਰੱਲ ਕੇ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਆਖਿਆ ਕਿ ਇਹ ਮਹਿਜ਼ ਕਿਸਾਨਾਂ ਦੀ ਹੀ ਨਹੀਂ ਸਗੋਂ ਹਰ ਵਰਗ ਦੀ ਲੜਾਈ ਹੈ, ਕਿਉਂਕਿ ਖੇਤੀ ਨਾਲ ਆਮ ਲੋਕਾਂ ਤੋਂ ਲੈ ਕੇ ਕਈ ਅਦਾਰੇ ਤੇ ਕਾਰੋਬਾਰ ਜੁੜੇ ਹੋਏ ਹਨ। ਉਨ੍ਹਾਂ ਆਖਿਆ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਖ਼ੁਦ ਵਾਪਸ ਨਹੀਂ ਲੈ ਲੈਂਦੀ।