ਕਿਸਾਨਾਂ ਨੇ ਟੋਲ ਪਲਾਜ਼ਾ ਰੋਕ ਕਰਵਾਈ ਪਰਚੀ ਬੰਦ - ਰੋਸ ਪ੍ਰਦਰਸ਼ਨ ਕੀਤਾ
ਪਠਾਨਕੋਟ: ਕੇਂਦਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਨੇ ਪਠਾਨਕੋਟ-ਅੰਮ੍ਰਿਤਸਰ ਕੌਮੀ ਸ਼ਾਹ ਮਾਰਗ 'ਤੇ ਪੈਂਦੇ ਟੋਲ ਪਲਾਜ਼ਾ ਨੂੰ ਘੇਰ ਰੋਸ ਪ੍ਰਦਰਸ਼ਨ ਕੀਤਾ ਗਿਆ। ਟੋਲ ਪਲਾਜ਼ਾ 'ਤੇ ਲੰਘਣ ਵਾਲੇ ਲੋਕਾਂ ਨੂੰ ਬਿਨਾਂ ਪਰਚੀ ਕਟਵਾਏ ਹੀ ਅੱਗੇ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਜਮ ਕੇ ਪ੍ਰਦਰਸ਼ਨ ਕੀਤਾ ਅਤੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਕਰੇ।