ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਨੇ ਕਹੀ ਵੱਡੀ ਗੱਲ - Farmers block trains
ਅੰਮ੍ਰਿਤਸਰ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ (Lakhimpur Khiri) ਵਿੱਚ ਹੋਵੇ ਘਟਨਾ ਤੋਂ ਬਾਅਦ ਪੂਰੇ ਦੇਸ਼ ਦੇ ਕਿਸਾਨਾਂ ਵਿੱਚ ਰੋਸ ਹੈ, ਜਿਸਦੇ ਚਲਦੇ ਇੱਕ ਵਾਰ ਫਿਰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ, ਜੋ ਕਿ ਇੱਕ ਦਿਨ ਦਾ ਹੀ ਰਹੇਗਾ। ਅੰਮ੍ਰਿਤਸਰ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਲਖੀਮਪੁਰ ਖੀਰੀ (Lakhimpur Khiri) ਕਾਂਡ ‘ਚ ਭਾਜਪਾ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਹਟਾਇਆ ਨਹੀਂ ਜਾਵੇਗਾ ਉਦੋਂ ਤਕ ਦੋਸ਼ੀਆਂ ਖ਼ਿਲਾਫ਼ ਪੂਰੇ ਤਰੀਕੇ ਨਾਲ ਸਖ਼ਤ ਕਾਰਵਾਈ ਨਹੀਂ ਹੋ ਸਕਦੀ। ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ ਅਤੇ ਭਾਜਪਾ ਮੰਤਰੀ ਨੂੰ ਉਸ ਦੇ ਅਹੁਦੇ ਤੋਂ ਵੀ ਹਟਾਇਆ ਜਾਵੇ। ਉਹਨਾਂ ਨੇ ਕਿਹਾ ਕਿ ਇਸ ਲਈ ਅਸੀਂ ਅੱਜ ਇੱਕ ਦਿਨ ਦਾ ਰੇਲ ਰੋਕੋ ਅੰਦੋਲਨ ਕਰ ਰਹੇ ਹਾਂ।