ਪੰਜਾਬ

punjab

ETV Bharat / videos

ਕੋਟਕਪੁਰਾ 'ਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਉੱਤਰੇ ਕਿਸਾਨਾਂ ਨੇ ਸੜਕਾਂ ਕੀਤੀਆਂ ਜਾਮ - ਖੇਤੀ ਆਰਡੀਨੈਂਸਾਂ ਦਾ ਵਿਰੋਧ

By

Published : Sep 15, 2020, 7:46 PM IST

ਸ੍ਰੀ ਮੁਕਤਸਰ ਸਾਹਿਬ: ਕੇਂਦਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ 'ਚ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਲਿਆ ਹੈ। ਇਸੇ ਕੜੀ 'ਚ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੁਰਾ ਵਿਖੇ ਕਿਸਾਨ ਜੱਥੇਬੰਦੀਆਂ ਨੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਨ ਉੱਤਰੇ ਕਿਸਾਨਾਂ ਨੇ ਸੜਕਾਂ ਜਾਮ ਕਰ ਦਿੱਤੀਆਂ। ਜਿਸ ਕਾਰਨ ਲੋਕਾਂ ਨੂੰ ਆਵਾਜਾਈ ਸਬੰਧੀ ਕਈ ਦਿੱਕਤਾਂ ਝੱਲਣੀਆਂ ਪਈਆਂ, ਪਰ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ 'ਤੇ ਡੱਟੇ ਰਹੇ। ਕਿਸਾਨਾਂ ਨੇ ਇਨ੍ਹਾਂ ਆਰਡੀਨੈਂਸਾਂ ਨੂੰ ਖੇਤੀਬਾੜੀ ਤੇ ਕਿਸਾਨੀ ਹੱਕਾਂ ਦਾ ਖਾਤਮਾ ਦੱਸਿਆ ਹੈ। ਉਨ੍ਹਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।

ABOUT THE AUTHOR

...view details