ਪਠਾਕੋਟ 'ਚ ਕਿਸਾਨਾਂ ਨੇ ਪੰਜਾਬ ਦੇ ਨਾਲ ਲਗਦੇ ਹਿਮਾਚਲ ਤੇ ਜੰਮੂ ਕਸ਼ਮੀਰ ਦੇ ਬਾਰਡਰ ਕੀਤੇ ਜਾਮ - ਭਾਰਤ ਬੰਦ
ਪਠਾਨਕੋਟ:ਅੱਜ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਗਟਾਉਂਦੇ ਹੋਏ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਪਠਾਨਕੋਟ ਵਿੱਚ ਵੀ ਭਾਰਤ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਇਸ ਦੌਰਾਨ ਕਿਸਾਨਾਂ ਨੇ ਪਠਾਨਕੋਟ ਜ਼ਿਲ੍ਹੇ ਦੇ ਨਾਲ ਲੱਗਦੇ ਹੋਰਨਾਂ ਸੂਬਿਆਂ ਹਿਮਾਚਲ ਤੇ ਜੰਮੂ ਕਸ਼ਮੀਰ ਨਾਲ ਲਗਦੇ ਬਾਰਡਰਾਂ ਨੂੰ ਜਾਮ ਕਰ ਦਿੱਤਾ ਹੈ। ਕਿਸਾਨਾਂ ਤੇ ਲੋਕਾਂ ਵੱਲੋਂ ਪੰਜਾਬ ਦੀਆਂ ਸਰਹੱਦਾਂ ਉੱਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ। ਉਨ੍ਹਾਂ ਲੋਕਾਂ ਕੋਲੋਂ ਸਾਥ ਦੀ ਅਪੀਲ ਕੀਤੀ।