ਕਿਸਾਨਾਂ ਨੇ ਗੁਰਦਾਸਪੁਰ ਵਿਖੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ - Farmers blow up effigy
ਗੁਰਦਾਸਪੁਰ: ਕਿਸਾਨ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਆਰਐਸਐਸ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਕਤਲ ਕਰਵਾਇਆ ਸੀ ਹੁਣ ਉਸੇ ਤਰ੍ਹਾਂ ਆਰਐਸਐਸ ਕਿਸਾਨਾਂ ਦਾ ਕਤਲ ਕਰਵਾਉਣਾ ਚਾਹੁੰਦੀ ਹੈ। ਸ਼ਾਤਮਈ ਢੰਗ ਨਾਲ ਸ਼ੰਘਰਸ਼ ਕਰ ਰਹੇ ਕਿਸਾਨਾਂ ਉਪਰ ਹਮਲੇ ਕਰਵਾਏ ਜਾ ਰਹੇ ਹਨ ਪਰ ਕਿਸਾਨਾਂ ਦੇ ਹੌਂਸਲੇ ਬੁਲੰਦ ਹਨ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਸ਼ੰਘਰਸ਼ ਖਤਮ ਕਰਨਗੇ। ਕਿਸਾਨ ਆਗੂ ਮਹਾਤਮਾ ਗਾਂਧੀ ਦੇ ਦੱਸੇ ਹੋਏ ਸਿਧਾਂਤਾਂ 'ਤੇ ਚੱਲਦੇ ਹੋਏ ਸੰਵਿਧਾਨ ਨੂੰ ਬਚਾਉਣ ਲਈ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸ਼ੰਘਰਸ਼ ਕਰ ਹਨ।