ਕਿਸਾਨਾਂ ਨੇ ਸਾੜੇ ਕੇਂਦਰ ਸਰਕਾਰ ਦੇ ਪੁਤਲੇ
ਬਠਿੰਡਾ: ਸੰਯੁਕਤ ਮੋਰਚੇ ਦੇ ਸੱਦੇ ‘ਤੇ ਬਠਿੰਡੇ ਜ਼ਿਲ੍ਹੇ ਦੇ ਪਿੰਡਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਆਸ਼ੀਸ਼ ਮਿਸ਼ਰਾ, ਅਡਾਨੀ ਆਦਿ ਦੇ ਪੁਤਲੇ ਸਾੜੇ ਗਾਏ। ਦੱਸ ਦਈਏ ਕਿ ਯੂਪੀ ਦੇ ਲਖੀਮਪੁਰ ਖੀਰੀ ‘ਚ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਕੇ ਮੌਤ ਦੇ ਘਾਟ ਉਤਾਰਣ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਇਹ ਪੁਤਲੇ ਸਾੜੇ ਗਏ ਹਨ। ਕਿਸਾਨ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਣ ਲਈ ਅਤੇ ਆਸ਼ੀਸ਼ ਮਿਸ਼ਰਾ ਦੇ ਪਿਤਾ ਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਲਈ ਦੀ ਮੰਗ ਕਰ ਰਹੇ ਹਨ।