ਮਹਿੰਗਾਈ ਖ਼ਿਲਾਫ਼ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਦਾ ਸਾੜਿਆ ਪੁਤਲਾ - inflation
ਅੰਮ੍ਰਿਤਸਰ: ਡੀਜ਼ਲ ਤੇ ਪੈਟਰੋਲ (Diesel and petrol) ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (Kisan Mazdoor Sangharsh Committee) ਵੱਲੋਂ ਅੰਮ੍ਰਿਤਸਰ ਰਾਜਸਥਾਨ ਨੂੰ ਜਾਂਦੀ ਸੜਕ ’ਤੇ ਕੇਂਦਰ ਸਰਕਾਰ (Central Government) ਅਤੇ ਸੂਬਾ ਸਰਕਾਰ ਦਾ ਪੁਤਲਾ ਫੂਕ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਅਤੇ ਲਖੀਮਪੁਰ ਖੀਰੀ ਕਾਂਡ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਅਜੇ ਤੱਕ ਗ੍ਰਿਫ਼ਤਾਰੀ ਨਾ ਹੋਣ ਦੇ ਵਿਰੋਧ ਵਿੱਚ ਮੁਜ਼ਾਹਰੇ ਕੀਤਾ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਪਿਛਲੇ ਦਿਨੀਂ ਗੜੇਮਾਰੀ ਦੇ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਗਿਰਦਾਵਰੀ ਵੀ ਨਹੀਂ ਕਰਵਾਈ ਗਈ ਹੈ ਅਤੇ ਚੰਨੀ ਸਰਕਾਰ ਨਰਮੇ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਤਾਂ ਕੀ ਦੇਣਾ ਉਲਟਾ ਕਿਸਾਨਾਂ ਨੂੰ ਮਾਰਿਆ ਕੁਟਿਆ ਜਾ ਰਿਹਾ ਹੈ।