ਫ਼ਤਿਹਗੜ੍ਹ ਸਾਹਿਬ ਵਿਖੇ ਕਿਸਾਨਾਂ ਨੇ ਮੋਦੀ ਦਾ ਫੂਕਿਆ ਪੁਤਲਾ - ਖੇਤੀ ਬਿੱਲਾਂ ਦਾ ਵਿਰੋਧ
ਸ੍ਰੀ ਫ਼ਤਿਹਗੜ੍ਹ ਸਾਹਿਬ: ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਪੂਰੇ ਪੰਜਾਬ ਵਿੱਚ ਜਾਰੀ ਹੈ। ਦਿਨ ਸਨਿਚਰਵਾਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਸਮੁੱਚੇ ਬਲਾਕਾਂ ਵਿੱਚ ਕੇਂਦਰ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਰੋਸ-ਪ੍ਰਦਰਸ਼ਨ ਉਪਰੰਤ ਨਰਿੰਦਰ ਮੋਦੀ ਦਾ ਪੁਤਲਾ ਵੀ ਸਾੜਿਆ ਗਿਆ। ਕਿਸਾਨਾਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਖੇਤੀ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।