ਕਿਸਾਨਾਂ ਨੇ ਹੁਸ਼ਿਆਰਪੁਰ 'ਚ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਫੂਕਿਆ ਮੋਦੀ ਦਾ ਪੁਤਲਾ - ਕਿਸਾਨ ਜਥੇਬੰਦੀਆਂ
ਹੁਸ਼ਿਆਰਪੁਰ: ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ। ਇਸੇ ਤਹਿਤ ਹੁਸ਼ਿਆਰਪੁਰ ਵਿੱਚ ਕਿਸਾਨ ਜਥੇਬੰਦੀਆਂ ਨੇ ਇੱਕਠੇ ਹੋਏ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਕਿਹਾ ਕਿ ਜਿੰਨ੍ਹਾਂ ਸਮਾਂ ਉਹ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।